ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ

ਰਾਸ਼ਟਰੀ

ਨਵੀਂ ਦਿੱਲੀ, 11 ਨਵੰਬਰ, ਦੇਸ਼ ਕਲਿਕ ਬਿਊਰੋ :
ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ।
ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।
ਜਸਟਿਸ ਸੰਜੀਵ ਦੇ ਚਾਚਾ ਜਸਟਿਸ ਹੰਸਰਾਜ ਖੰਨਾ ਵੀ ਸੁਪਰੀਮ ਕੋਰਟ ਦੇ ਜੱਜ ਸਨ। ਹਾਲਾਂਕਿ ਸੀਨੀਅਰ ਹੋਣ ਦੇ ਬਾਵਜੂਦ ਇੰਦਰਾ ਸਰਕਾਰ ਦੀ ਐਮਰਜੈਂਸੀ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਚੀਫ਼ ਜਸਟਿਸ ਨਹੀਂ ਬਣਾਇਆ ਗਿਆ ਸੀ। ਉਨ੍ਹਾਂ ਦੀ ਥਾਂ ‘ਤੇ ਜਸਟਿਸ ਐਮਐਚ ਬੇਗ ਨੂੰ ਸੀਜੇਆਈ ਬਣਾਇਆ ਗਿਆ ਸੀ। ਇਸ ਦੇ ਵਿਰੋਧ ‘ਚ ਜਸਟਿਸ ਹੰਸਰਾਜ ਨੇ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।