ਜਲੰਧਰ, 11 ਨਵੰਬਰ, ਦੇਸ਼ ਕਲਿਕ ਬਿਊਰੋ :
ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਅਤੇ ਆਜ਼ਾਦ ਚੋਣ ਲੜਨ ਵਾਲੇ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਇਕ ਪੱਤਰਕਾਰ ਨੇ ਚੰਨੀ ਨੂੰ ਬਿੱਟੂ ਦੇ ਕਿਸਾਨਾਂ ‘ਤੇ ਦਿੱਤੇ ਬਿਆਨ ਬਾਰੇ ਪੁੱਛਿਆ।
ਇਹ ਵੀ ਪੜ੍ਹੋ : PWD ਦੇ ਅਫਸਰਾਂ ਤੇ ਠੇਕੇਦਾਰਾਂ ਨੇ ਕਾਗਜ਼ਾਂ ‘ਚ ਦੀਵਾਰ ਖੜ੍ਹੀ ਕਰਕੇ ਕੰਪਨੀ ਨੂੰ ਕੀਤਾ 50 ਲੱਖ ਰੁਪਏ ਦਾ ਭੁਗਤਾਨ
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ। ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਪਰ ਪੁਲਿਸ ਕਿਸੇ ਦੀ ਨਹੀਂ ਸੁਣ ਰਹੀ।
ਚੰਨੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਭਰਮਾਰ ਹੈ।ਸੂਬੇ ਦੀ ਹਰ ਗਲੀ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ।
ਰਵਨੀਤ ਬਿੱਟੂ ਬਾਰੇ ਪੁੱਛੇ ਸਵਾਲ ‘ਤੇ ਚੰਨੀ ਨੇ ਕਿਹਾ ਕਿ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਬਿੱਟੂ ਕਿਸੇ ਵੀ ਚੈਨਲ ‘ਤੇ ਕਿਸੇ ਵੀ ਸਮੇਂ ਕੁਝ ਵੀ ਕਹਿ ਸਕਦੇ ਹਨ। ਮੈਨੂੰ ਪਤਾ ਲੱਗਾ ਕਿ ਕੱਲ੍ਹ ਬਿੱਟੂ ਨੇ ਬਿਆਨ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਬਣੇਗਾ।ਚੰਨੀ ਨੇ ਅੱਗੇ ਕਿਹਾ ਕਿ ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭੇਜਿਆ ਸੀ।



