ਪੰਜਾਬ ’ਚ ਸਰਕਾਰੀ ਸਕੂਲਾਂ ਦਾ ਹੋਵੇਗਾ ਸਮਾਜਿਕ ਆਡਿਟ, ਪੱਤਰ ਜਾਰੀ

ਸਿੱਖਿਆ \ ਤਕਨਾਲੋਜੀ ਪੰਜਾਬ

ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਚ ਸਰਕਾਰੀ ਸਕੂਲਾਂ ਦਾ ਸਮਾਜਿਕ ਆਡਿਟ ਕਰਵਾਇਆ ਜਾਵੇਗਾ। ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਨਿਸ਼ਾ ਨਿਰਦੇਸ਼ਾਂ ਮੁਤਾਬਕ ਸਕੂਲਾਂ ਦਾ ਸਮਾਜਿਕ ਆਡਿਟ ਕਰਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਐਮਓਯੂ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਸਕੂਲਾਂ ਦਾ ਸਮਾਜਿਕ ਆਡਿਟ ਕੀਤਾ ਜਾਵੇਗਾ। ਇਹ ਸਮਾਜਿਕ ਆਡਿਟ ਨਵੰਬਰ ਮਹੀਨੇ ਦੇ ਦੂਜੇ ਹਫਤੇ ਤੋਂ ਸ਼ੁਰੂ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।