ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਣ ਵਾਲੇ ਲੋਕ ਖਤਮ ਹੋ ਗਏ, ਮੈਂ ਅੱਜ ਵੀ ਜਿੱਥੇ ਜਾਂਦਾ ਹਾਂ, ਸਿੱਧੂ ਸਾਬ੍ਹ-ਸਿੱਧੂ ਸਾਬ੍ਹ ਹੁੰਦੀ ਹੈ : ਨਵਜੋਤ ਸਿੰਘ ਸਿੱਧੂ

ਪੰਜਾਬ


ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :
ਸਿਆਸਤ ਤੋਂ ਦੂਰੀ ਬਣਾ ਕੇ ਵਿਚਰ ਰਹੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਈ ਲੋਕ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਦੇ ਸਨ, ਪਰ ਉਹ ਖਤਮ ਹੋ ਗਏ। ਮੈਂ ਅੱਜ ਵੀ ਜਿੱਥੇ ਜਾਂਦਾ ਹਾਂ, ਸਿੱਧੂ ਸਾਹਬ-ਸਿੱਧੂ ਸਾਹਬ ਹੁੰਦੀ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਗੱਲ ਇੱਕ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਹੀ।
ਸਿੱਧੂ ਨੇ ਅੱਗੇ ਕਿਹਾ ਕਿ ਜੇਲ ਜਾਣਾ ਮੇਰਾ ਸਭ ਤੋਂ ਵਧੀਆ ਸਮਾਂ ਸੀ। ਮੈਂ ਸਿਆਸੀ ਕਾਰਨਾਂ ਕਰਕੇ ਜੇਲ੍ਹ ਗਿਆ। ਗਾਂਧੀ ਜੀ, ਭਗਤ ਸਿੰਘ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਜੇਲ੍ਹ ਗਏ। ਉਹ ਸਾਡੇ ਹੀਰੋ ਹਨ। ਧਾਰਾ 323 ਤਹਿਤ ਕਿਸੇ ਨੂੰ 2 ਦਿਨ ਦੀ ਕੈਦ ਨਹੀਂ ਹੋਈ ਹੈ। ਇਸ ਧਾਰਾ ਵਿੱਚ ਹੌਲਦਾਰ ਮੌਕੇ ’ਤੇ ਹੀ ਜ਼ਮਾਨਤ ਦੇ ਦਿੰਦਾ ਹੈ।
ਮੈਨੂੰ ਇੱਕ ਹਜ਼ਾਰ ਰੁਪਏ ਲੈ ਕੇ ਛੱਡ ਦਿੱਤਾ। ਬਾਅਦ ਵਿੱਚ ਕੇਸ ਨੂੰ ਦੁਬਾਰਾ ਖੋਲ੍ਹਿਆ ਗਿਆ। ਉੱਥੇ ਮੇਰੇ ਉੱਤੇ ਬੋਝ ਪਾਇਆ।ਮੈਂ ਅੱਜ ਵੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਸਮਰਪਿਤ ਹਾਂ। ਅੱਜ ਵੀ ਮੈਂ ਉਨ੍ਹਾਂ ਨਾਲ ਕੀਤੇ ਵਾਅਦੇ ‘ਤੇ ਕਾਇਮ ਹਾਂ। ਮੈਂ ਮੰਨਦਾ ਹਾਂ ਕਿ ਮੇਰੀ ਪਤਨੀ ਨੇ ਹਾਲ ਹੀ ਵਿੱਚ ਇੱਕ ਭਾਜਪਾ ਨੇਤਾ ਨਾਲ ਮੁਲਾਕਾਤ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।