1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਜਗਦੀਸ਼ ਟਾਈਟਲਰ ਵਲੋਂ ਹਾਈਕੋਰਟ ਨੂੰ ਕਾਰਵਾਈ ‘ਤੇ ਰੋਕ ਲਾਉਣ ਦੀ ਅਪੀਲ

ਪੰਜਾਬ

ਨਵੀਂ ਦਿੱਲੀ, 11 ਨਵੰਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਅੱਜ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ‘ਚ ਤਿੰਨ ਲੋਕਾਂ ਦੇ ਕਤਲ ਨਾਲ ਸਬੰਧਤ ਮਾਮਲੇ ‘ਚ ਉਸ ਵਿਰੁੱਧ ਚੱਲ ਰਹੀ ਮੁਕੱਦਮੇ ਦੀ ਕਾਰਵਾਈ ‘ਤੇ ਰੋਕ ਲਗਾਈ ਜਾਵੇ। ਮਾਮਲੇ ਦੀ ਸੁਣਵਾਈ 12 ਨਵੰਬਰ ਨੂੰ ਹੋਵੇਗੀ।
ਟਾਈਟਲਰ ਨੇ ਕਿਹਾ ਹੈ ਕਿ ਉਹ 80 ਸਾਲ ਦੇ ਹਨ। ਉਸ ਨੂੰ ਦਿਲ ਅਤੇ ਸ਼ੂਗਰ ਵਰਗੀਆਂ ਕਈ ਬੀਮਾਰੀਆਂ ਹਨ। ਉਸ ਨੇ ਹੇਠਲੀ ਅਦਾਲਤ ਦੇ 30 ਅਗਸਤ ਦੇ ਉਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਵਿਚ ਉਸ ਵਿਰੁੱਧ ਦੋਸ਼ ਆਇਦ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।