ਚੋਣ ਕਮਿਸ਼ਨ ਵਲੋਂ ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ, 24 ਘੰਟਿਆਂ ‘ਚ ਜਵਾਬ ਮੰਗਿਆ

ਪੰਜਾਬ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ :

ਜ਼ਿਮਨੀ ਚੋਣਾਂ ਦੇ ਚਲਦਿਆਂ ਚੋਣ ਕਮਿਸ਼ਨ ਵੱਲੋਂ ਗਿੱਦੜ੍ਹਬਾਹਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਆਗੂਆਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ, ਜਿਸ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਚੋਣ ਪ੍ਰਚਾਰ ਦੌਰਾਨ ਇਕ ਧਾਰਮਿਕ ਸਥਾਨ ਉਤੇ ਰਾਜਾ ਵੜਿੰਗ ਦੇ ਚੋਣ ਪ੍ਰਚਾਰ ਕਰਨ ਦੀ ਸ਼ਿਕਾਇਤ ਕੀਤੀ ਗਈ ਸੀ। ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।