ਸੁਖਬੀਰ ਬਾਦਲ ਪੈਰ ‘ਤੇ ਹੋਇਆ ਫ੍ਰੈਕਚਰ

ਪੰਜਾਬ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ

ਸੁਖਬੀਰ ਬਾਦਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਟਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਪੈਰ ‘ਤੇ ਪਲਸਤਰ ਲਾਉਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਇਸ ਦੀ ਸੂਚਨਾ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਹੈ ‘ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਸਬੰਧਤਾਂ ਨੂੰ ਸੂਚਿਤ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੇ ਅੱਜ ਅੰਮ੍ਰਿਤਸਰ ਵਿਖੇ ਸੱਜੇ ਪੈਰ ਦੀ ਇੱਕ ਹੱਡੀ ’ਤੇ ਹੇਅਰ ਲਾਈਨ ਫ੍ਰੈਕਚਰ ਹੋ ਗਿਆ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਬਿਲਕੁਲ ਠੀਕ ਹਨ ਅਤੇ ਸਥਾਨਕ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਤੁਰੰਤ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ ਹਨ। ਕਿਰਪਾ ਕਰਕੇ ਸਾਰੇ ਸਬੰਧਤਾਂ ਦਾ ਧੰਨਵਾਦ‘

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।