ਸੜਕ ਹਾਦਸੇ ’ਚ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਦੀ ਮੌਤ

ਪੰਜਾਬ

ਭਦੌੜ, 13 ਨਵੰਬਰ, ਦੇਸ਼ ਕਲਿੱਕ ਬਿਓਰੋ :

ਇਥੇ ਬਾਜਾਖਾਨਾ ਰੋਡ ਉਤੇ ਮੀਰੀ ਪੀਰੀ ਖਾਲਸਾ ਕਾਲਜ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਗੁਰੂਸਰ ਅਤੇ ਜਸਪ੍ਰੀਤ ਸਿੰਘ ਵਾਸੀ ਭਗਤਾ ਭਾਈ ਜ਼ਿਲ੍ਹਾ ਬਠਿੰਡਾ ਅਕਾਲ ਅਕਾਦਮੀ ਭਦੌੜ ਵਿੱਚ 12ਵੀਂ ਕਲਾਸ ਦੇ ਵਿਦਿਆਰਥੀ ਸਨ। ਦੁਪਹਿਰ ਤੋਂ ਬਾਅਦ ਜਦੋਂ ਦੋਵੇਂ ਸਕੂਲੋਂ ਛੁੱਟੀ ਤੋਂ ਬਾਅਦ ਮੋਟਰਸਾਈਕਲ ਉਤੇ ਆਪਣੇ ਘਰ ਜਾ ਰਹੇ ਸਨ ਤਾਂ ਮੀਰੀ ਪੀਰੀ ਖਾਲਸਾ ਕਾਲਜ ਦੇ ਨੇੜੇ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਵਿਦਿਆਰਥੀ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਦੋਵਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੋਂ ਹਾਲਤ ਗੰਭੀਰ ਦੇਖਦੇ ਹੋਏ ਡੀਐਮਸੀ ਲੁਧਿਆਣਾ ਭੇਜ ਦਿੱਤਾ, ਜਿੱਥੇ ਇਲਾਜ ਦੌਰਾਨ ਦੋਵਾਂ ਵਿਦਿਆਰਥੀਆਂ ਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।