ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਰੁਪਏ ਦੇ ਨਸ਼ੇ ਤੇ ਹਥਿਆਰਾਂ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ

ਪੰਜਾਬ

ਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਔਰਤ ਸਮੇਤ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8.275 ਕਿਲੋ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ (ਨਸ਼ਾ ਬਣਾਉਣ ਵਿੱਚ ਵਰਤਿਆ ਜਾਣ ਵਾਲਾ ਪਦਾਰਥ), 4 ਪਿਸਤੌਲ ਅਤੇ 17 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਬਰਾਮਦੀ ਨਾ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਹੈ, ਸਗੋਂ ਇਸ ਨਾਲ ਜੁੜੇ ਹਥਿਆਰਾਂ ਦੇ ਕਾਰਟੈਲਾਂ ਲਈ ਵੀ ਇੱਕ ਝਟਕਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।