ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਸ਼ਟਰੀ

ਨਵੀਂ ਦਿੱਲੀ, 17 ਨਵੰਬਰ, ਦੇਸ਼ ਕਲਿਕ ਬਿਊਰੋ :
ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਸਥਿਤ ਆਰਬੀਆਈ ਹੈੱਡਕੁਆਰਟਰ ਦੇ ਕਸਟਮਰ ਕੇਅਰ ਨੰਬਰ ‘ਤੇ ਇੱਕ ਵਿਅਕਤੀ ਨੇ ਸਵੇਰੇ ਫੋਨ ਕਰਕੇ ਧਮਕੀ ਦਿੱਤੀ ਸੀ।ਮੁਲਜ਼ਮ ਨੇ ਖੁਦ ਨੂੰ ਲਸ਼ਕਰ-ਏ-ਤੋਇਬਾ ਦਾ ਸੀਈਓ ਦੱਸਿਆ ਸੀ।
ਬੰਬ ਦੀ ਧਮਕੀ ਮਿਲਣ ਤੋਂ ਬਾਅਦ ਆਰਬੀਆਈ ਨੇ ਮਾਤਾ ਰਮਾਬਾਈ ਮਾਰਗ ਥਾਣੇ ਵਿੱਚ ਕੇਸ ਦਰਜ ਕਰਵਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਸ਼ੱਕ ਹੈ ਕਿ ਇਹ ਸ਼ਰਾਰਤੀ ਹਰਕਤ ਸੀ। ਪੁਲਿਸ ਧਮਕੀ ਦੇਣ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।