ਸੁਖਬੀਰ ਸਿੰਘ ਬਾਦਲ ਦੇ OSD ਵੱਲੋਂ ਅਸਤੀਫ਼ਾ

ਪੰਜਾਬ

ਫ਼ਰੀਦਕੋਟ, 19 ਨਵੰਬਰ, ਦੇਸ਼ ਕਲਿਕ ਬਿਊਰੋ :
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੇਣ ਦੀ ਦੌੜ ਲੱਗੀ ਹੋਈ ਹੈ। ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜਦਿਆਂ ਉਨ੍ਹਾਂ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦਾ ਓਐਸਡੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਇਰਾਦਾ ਨਹੀਂ ਹੈ।
ਸੰਦੀਪ ਸਿੰਘ ਸੰਨੀ ਬਰਾੜ ਲੰਬੇ ਸਮੇਂ ਤੋਂ ਫਰੀਦਕੋਟ ਦੀ ਰਾਜਨੀਤੀ ਵਿੱਚ ਸਰਗਰਮ ਹਨ। ਉਨ੍ਹਾਂ ਨੇ ਲੰਮਾ ਸਮਾਂ ਕਾਂਗਰਸ ਪਾਰਟੀ ਲਈ ਕੰਮ ਕੀਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ। ਕੈਪਟਨ ਅਮਰਿੰਦਰ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਹ ਉਨ੍ਹਾਂ ਨੇ ਓ.ਐਸ.ਡੀ. ਰਹੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।