ਲੰਬਿਤ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ 

ਪੰਜਾਬ

ਬਠਿੰਡਾ, 20 ਨਵੰਬਰ : ਪਿਛਲੇ 2 ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੀਤਾ। 

ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਭਰੇ ਨੇ ਲੰਬਿਤ ਪਏ ਕੇਸਾਂ ਦਾ ਰਿਵਿਊ ਕੀਤਾ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਂਡਿੰਗ ਕੇਸਾਂ ਦੀ ਰਿਕਵਰੀ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪੋ-ਆਪਣੇ ਰਿਕਾਰਡ ਨੂੰ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਕਾਇਆ ਪਏ ਇੰਤਕਾਲਾਂ ਦੇ ਕੇਸਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਪੈਂਡਿੰਗ ਪਏ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਉਣ ਦੀ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਹਨਾਂ ਹੱਦਬੰਦੀਆਂ, ਮਾਲੀ ਸਹਾਇਤਾ ਕੇਸਾਂ ਤੋਂ ਇਲਾਵਾ ‘ਮੇਰਾ ਘਰ ਮੇਰੇ ਨਾਮ’ ਸਬੰਧੀ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।