ਗੌਤਮ ਅਡਾਨੀ ਨੇ ਨਿਊਯਾਰਕ ‘ਚ ਕੀਤੀ ਅਰਬਾਂ ਦੀ ਧੋਖਾਧੜੀ, ਗ੍ਰਿਫਤਾਰੀ ਵਾਰੰਟ ਜਾਰੀ, ਰਿਪੋਰਟ ‘ਚ ਦਾਅਵਾ

ਕੌਮਾਂਤਰੀ ਰਾਸ਼ਟਰੀ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :
ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ (ਕਰੀਬ 2110 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਹੈ ਜਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ।
ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇੱਕ ਹੋਰ ਫਰਮ ਨਾਲ ਸਬੰਧਤ ਹੈ। ਇਹ ਮਾਮਲਾ 24 ਅਕਤੂਬਰ 2024 ਨੂੰ ਅਮਰੀਕੀ ਅਦਾਲਤ ਵਿੱਚ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਬੁੱਧਵਾਰ ਨੂੰ ਹੋਈ। ਅਡਾਨੀ ਤੋਂ ਇਲਾਵਾ ਇਸ ਵਿੱਚ ਸਾਗਰ ਅਡਾਨੀ, ਵਿਨੀਤ ਐਸ ਜੈਨ, ਰਣਜੀਤ ਗੁਪਤਾ, ਸਿਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੁਪੇਸ਼ ਅਗਰਵਾਲ ਸ਼ਾਮਲ ਹਨ।
ਅਡਾਨੀ ‘ਤੇ ਰਿਸ਼ਵਤ ਦੀ ਇਹ ਰਕਮ ਇਕੱਠੀ ਕਰਨ ਲਈ ਅਮਰੀਕੀ, ਵਿਦੇਸ਼ੀ ਨਿਵੇਸ਼ਕਾਂ ਅਤੇ ਬੈਂਕਾਂ ਨਾਲ ਝੂਠ ਬੋਲਣ ਦਾ ਦੋਸ਼ ਹੈ। ਸਾਗਰ ਅਤੇ ਵਿਨੀਤ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦੇ ਅਧਿਕਾਰੀ ਹਨ। ਸਾਗਰ ਗੌਤਮ ਅਡਾਨੀ ਦਾ ਭਤੀਜਾ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।