ਪੰਜਾਬ ‘ਚ ਵਧੇਗੀ ਠੰਢ, ਦੋ ਦਿਨ ਧੁੰਦ ਪੈਣ ਦਾ ਯੈਲੋ ਅਲਰਟ ਜਾਰੀ

ਪੰਜਾਬ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਧੂੰਏਂ ਨਾਲ ਦਮ ਘੁੱਟ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ, ਦੂਜੇ ਪਾਸੇ ਅੱਜ ਪੰਜਾਬ ‘ਚ ਧੁੰਦ ਦਾ ਅਲਰਟ ਨਹੀਂ ਹੈ ਅਤੇ ਤਾਪਮਾਨ ਆਮ ਸਥਿਤੀ ਵਿੱਚ ਪਹੁੰਚ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਥਿਤੀ ਫਿਰ ਵਿਗੜ ਜਾਵੇਗੀ। ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪੂਰੀ ਜੀ.ਟੀ.ਰੋਡ ਪੱਟੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ। ਪਰ ਆਉਣ ਵਾਲੇ ਦੋ ਦਿਨਾਂ ਵਿੱਚ ਧੁੰਦ ਦਾ ਅਸਰ ਫਿਰ ਦੇਖਣ ਨੂੰ ਮਿਲੇਗਾ। ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਸੂਬੇ ‘ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਚੰਡੀਗੜ੍ਹ ਸਮੇਤ ਸੂਬੇ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।