ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਲਈ ਹਰਿਆਣਾ ਹਾਈ ਕੋਰਟ ਪਹੁੰਚੇ

ਪੰਜਾਬ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੁਣ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਉਸ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਅੱਜ (21 ਨਵੰਬਰ) ਨੂੰ ਸੁਣਵਾਈ ਹੋ ਰਹੀ ਹੈ।
ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਏ ਸੀ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਜਲੰਧਰ ਈਡੀ ਦੀ ਟੀਮ ਨੇ ਅਗਸਤ ਮਹੀਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਤੋਂ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।