ਪੁਲਿਸ ਨਾਲ ਮੁਕਾਬਲੇ ਦੌਰਾਨ 10 ਨਕਸਲੀ ਢੇਰ, ਹਥਿਆਰ ਬਰਾਮਦ

ਰਾਸ਼ਟਰੀ

ਰਾਏਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਜੰਗਲ ‘ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। 1 ਜਨਵਰੀ ਤੋਂ ਅੱਜ 22 ਨਵੰਬਰ ਤੱਕ 207 ਨਕਸਲੀ ਮਾਰੇ ਜਾ ਚੁੱਕੇ ਹਨ।
ਬਸਤਰ ਦੇ ਆਈਜੀ ਸੁੰਦਰਰਾਜ ਪੀ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਹੁਣ ਤੱਕ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮੌਕੇ ਤੋਂ ਏਕੇ-47, ਇੰਸਾਸ ਅਤੇ ਐਸਐਲਆਰ ਸਮੇਤ ਹੋਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸੁਕਮਾ ਦੇ ਐਸਪੀ ਕਿਰਨ ਚਵਾਨ ਨੇ ਕਿਹਾ ਹੈ ਕਿ ਇਹ ਇੱਕ ਵੱਡੀ ਸਫਲਤਾ ਹੈ। ਜਵਾਨ ਮੌਕੇ ‘ਤੇ ਮੌਜੂਦ ਹਨ। ਜਦੋਂ ਉਹ ਵਾਪਸ ਆਉਣਗੇ ਤਾਂ ਹੋਰ ਜਾਣਕਾਰੀ ਮਿਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।