ਅਕਾਲੀ ਤੇ ਕਾਂਗਰਸੀ ਆਗੂ ਦੇ ਘਰ ਉਤੇ ਚਲਾਈਆਂ ਗੋਲੀਆਂ

ਪੰਜਾਬ

ਬਠਿੰਡਾ, 24 ਨਵੰਬਰ, ਦੇਸ਼ ਕਲਿੱਕ ਬਿਓਰੋ :

ਅਕਾਲੀ ਦਲ ਦੇ ਆਗੂ ਦੇ ਘਰ ਉਤੇ ਬੀਤੇ ਰਾਤ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਤੇ ਉਨ੍ਹਾਂ ਦੇ ਭਰਾ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਦੇ ਘਰ ਉਤੇ ਗੋਲੀਆ ਚਲਾਈਆਂ ਗਈਆਂ ਹਨ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਅਕਾਲੀ ਆਗੂ ਜਗਦੀਪ ਸਿੰਘ ਨੇ ਕਿਹਾ ਕਿ ਬੀਤੇ ਰਾਤ ਕਰੀਬ 11 ਵਜੇ ਇਕ ਮੋਟਰਸਾਈਕਲ ਉਤੇ ਨੌਜਵਾਨ ਸਵਾਰ ਹੋ ਕੇ ਆਏ ਸਨ ਤੇ ਉਹ ਫਾਈਰਿੰਗ ਕਰਕੇ ਫਰਾਰ ਹੋ ਗਏ। ਇਸ ਸਬੰਧੀ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਥਾਣਾ ਥਰਮਲ ਦੇ ਐਸਐਚਓ ਨੇ ਕਿਹਾ ਕਿ ਅਕਾਲੀ ਆਗੂ ਦੇ ਪੁੱਤ ਦਾ ਕੁਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਵਿਵਾਦ ਹੋਇਆ ਸੀ, ਜਿੰਨਾਂ ਨੇ ਫਾਈਰਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋ ਨੌਜਵਾਨਾਂ ਦੀ ਪਹਿਚਾਣ ਹੋ ਗਈ ਇਕ ਦੀ ਬਾਕੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।