ਪੰਜਾਬ ’ਚ ਥਾਣੇ ਨੇੜਿਓਂ ਮਿਲੀ ਬੰਬਨੁਮਾ ਚੀਜ਼

ਪੰਜਾਬ

ਅੰਮ੍ਰਿਤਸਰ, 24 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੁਲਿਸ ਥਾਣਾ ਅਜਨਾਲਾ ਦੇ ਨੇੜਿਓਂ ਇਕ ਬੰਬਨੁਮਾ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਦਾ ਪਤਾ ਚਲਦਿਆਂ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਸੂਤਰਾਂ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਮੁਤਾਬਕ ਇਹ ਇਕ ਬੰਬ ਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਈਈਡੀ ਹੈ। ਬੰਬ ਨਿਰੋਧਕ ਦਸਤੇ ਨੇ ਜਾਂਚ ਦੇ ਬਾਅਦ ਬੰਬ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਉਸ ਨੂੰ ਸੁਰਖਿਅਤ ਥਾਂ ਉਤੇ ਆਪਣੇ ਨਾਲ ਲੈ ਗਏ।

ਪੁਲਿਸ ਨੇ ਥਾਣੇ ਦੇ ਆਸਪਾਸ ਦੇ ਖੇਤਰ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।