ਫਤਹਿਗੜ੍ਹ ਸਾਹਿਬ : ਵਿਆਹ ‘ਚ ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌਤ

ਪੰਜਾਬ


ਫਤਹਿਗੜ੍ਹ ਸਾਹਿਬ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਬੱਸੀ ਪਠਾਣਾ ਨੇੜਲੇ ਪਿੰਡ ਮੁਸਤਫਾਬਾਦ ਵਿੱਚ ਇੱਕ ਵਿਆਹ ਸਮਾਗਮ ਵਿੱਚ ਸਿਲੰਡਰ ਫਟਣ ਨਾਲ ਵਾਪਰੇ ਹਾਦਸੇ ਵਿੱਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ।
ਇਨ੍ਹਾਂ ਵਿੱਚੋਂ ਦੋ ਹੋਰ ਔਰਤਾਂ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਵਾਪਰੀ, ਜਿਸ ਵਿੱਚ 6 ਲੋਕ ਝੁਲਸ ਗਏ। ਬੀਤੀ ਰਾਤ ਵਾਪਰੀ ਇਸ ਘਟਨਾ ਵਿੱਚ ਗੁਰਦੀਸ਼ ਕੌਰ ਦੀ ਮੌਤ ਹੋ ਗਈ ਜਦਕਿ 5 ਹੋਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਅੱਜ 2 ਹੋਰ ਔਰਤਾਂ ਰਾਜ ਰਾਣੀ ਅਤੇ ਮਨਜੀਤ ਕੌਰ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕ ਸਹਿਮੇ ਹੋਏ ਹਨ।
ਲੜਕੀ ਦੇ ਚਾਚਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਕਤ ਹਾਦਸੇ ਤੋਂ ਬਾਅਦ ਸਾਦੇ ਢੰਗ ਨਾਲ ਵਿਆਹ ਦੀ ਰਸਮ ਅਦਾ ਕੀਤੀ ਗਈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।