CM ਮਾਨ ਅੱਜ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Published on: November 25, 2024 11:45 am

ਪੰਜਾਬ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੇ ਲਈ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀਐਸਪੀਸੀਐਲ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਜਾਣਕਾਰੀ ਅਨੁਸਾਰ ਅੱਜ ਸੋਮਵਾਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਜਾਵੇਗਾ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।