ਪਾਕਿਸਤਾਨ ‘ਚ ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ, ਛੇ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਸੌ ਜ਼ਖਮੀ

ਕੌਮਾਂਤਰੀ

ਇਸਲਾਮਾਬਾਦ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹੁਣ ਹਿੰਸਕ ਹੋ ਗਿਆ ਹੈ। ਜੀਓ ਟੀਵੀ ਮੁਤਾਬਕ ਇਮਰਾਨ ਖ਼ਾਨ ਦੇ ਸੈਂਕੜੇ ਸਮਰਥਕ ਇਸਲਾਮਾਬਾਦ ਵਿੱਚ ਦਾਖ਼ਲ ਹੋ ਗਏ ਹਨ। ਫੌਜ ਨੇ ਸ਼ਿਪਿੰਗ ਕੰਟੇਨਰ ਰੱਖ ਕੇ ਰਾਜਧਾਨੀ ਵੱਲ ਜਾਣ ਵਾਲੇ ਹਾਈਵੇਅ ਨੂੰ ਬੰਦ ਕਰ ਦਿੱਤਾ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਲਿਫਟਿੰਗ ਮਸ਼ੀਨਾਂ ਅਤੇ ਕਈ ਹੈਵੀ ਮਸ਼ੀਨਾਂ ਦੀ ਮਦਦ ਨਾਲ ਬੈਰੀਕੇਡ ਤੋੜ ਦਿੱਤੇ।
ਪ੍ਰਦਰਸ਼ਨਕਾਰੀਆਂ ਨੇ ਸ਼੍ਰੀਨਗਰ ਹਾਈਵੇ ‘ਤੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ, ਜਿਸ ‘ਚ 4 ਫੌਜੀ ਅਤੇ 2 ਪੁਲਸ ਕਰਮਚਾਰੀ ਕੁਚਲ ਕੇ ਮਾਰੇ ਗਏ। ਇਸ ਘਟਨਾ ‘ਚ 5 ਫੌਜੀ ਅਤੇ 2 ਪੁਲਸ ਕਰਮਚਾਰੀ ਜ਼ਖਮੀ ਵੀ ਹੋਏ ਹਨ।ਇਮਰਾਨ ਖਾਨ ਦੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਹਿੰਸਕ ਪ੍ਰਦਰਸ਼ਨਾਂ ਵਿੱਚ ਉਨ੍ਹਾਂ ਦੇ ਵਰਕਰ ਵੀ ਜ਼ਖਮੀ ਹੋਏ ਹਨ।
ਰਾਜਧਾਨੀ ਇਸਲਾਮਾਬਾਦ ਵਿੱਚ ਹਿੰਸਾ ਨਾਲ ਨਜਿੱਠਣ ਲਈ ਧਾਰਾ 245 ਲਾਗੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਪਾਕਿਸਤਾਨੀ ਫੌਜ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਸੇ ਵੀ ਖੇਤਰ ਵਿੱਚ ਕਰਫਿਊ ਲਗਾਉਣ ਦਾ ਅਧਿਕਾਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।