ਪੰਜਾਬ ‘ਚ ਸਕੂਲ ਸਮੇਂ ਨੂੰ ਲੈ ਕੇ ਸਖ਼ਤ ਹੁਕਮ ਹੋਏ ਜਾਰੀ

ਸਿੱਖਿਆ \ ਤਕਨਾਲੋਜੀ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ

ਪੰਜਾਬ ਦੇ ਬਾਲ ਅਧਿਕਾਰ ਸੁਰੱਖਿਆ ਵਿਭਾਗ ਨੇ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਪੰਜਾਬ ਦੇ ਕਈ ਸਕੂਲਾਂ ਦਾ ਨੋਟਿਸ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਮੌਸਮ ਵਿੱਚ ਤਬਦੀਲੀ ਕਾਰਨ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ।ਪਰ ਸੂਬੇ ਦੇ ਕੁਝ ਸਕੂਲ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰ ਰਹੇ ਹਨ।
ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ ਕਰਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ। ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।