ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ 2 ਅਤੇ 3 ਦਸੰਬਰ ਨੂੰ

ਟ੍ਰਾਈਸਿਟੀ

ਐੱਸ. ਏ ਐੱਸ ਨਗਰ : 27 ਨਵੰਬਰ, ਦੇਸ਼ ਕਲਿੱਕ ਬਿਓਰੋ

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜੀ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਅਤੇ 3 ਦਸੰਬਰ ਨੂੰ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਸ੍ਰੋਮਣੀ ਪ੍ਰਚਾਰਕ ਭਾਈ ਸਾਹਿਬ ਗਿ: ਪਿੰਦਰਪਾਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਕਰਨੈਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਲਖਵਿੰਦਰ  ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਮੀਰੀ ਪੀਰੀ ਖਾਲਸਾ ਕੀਰਤਨੀ ਜੱਥਾ ਜਗਾਧਰੀ ਵਾਲੇ, ਸ਼੍ਰੋਮਣੀ ਪ੍ਰਚਾਕਰ ਭਾਈ ਸਰਬਜੀਤ ਸਿੰਘ ਜੀ ਲੁਧਿਆਣੇ ਵਾਲੇ, ਬਾਬਾ ਬੰਤਾ ਸਿੰਘ ਜੀ (ਭਾਈ ਬਿੱਧੀ ਚੰਦ ਸੰਪ੍ਰਦਾਇ), ਭਾਈ ਚਰਨਜੀਤ ਸਿੰਘ ਜੀ (ਸ੍ਰੀ ਅਨੰਦਪੁਰ ਸਾਹਿਬ ਵਾਲੇ), ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਬੀਬੀ ਦਲੇਰ ਕੌਰ ਖਾਲਸਾ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਬਲਬੀਰ ਸਿੰਘ ਅੰਮ੍ਰਿਤਸਰ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ।  ਮਿਤੀ 02 ਅਤੇ 03 ਦਸੰਬਰ ਨੂੰ ਅੱਖਾਂ ਦਾ ਫਰੀ ਚੈੱਕਅੱਪ ਅਤੇ ਆਪਰੇਸ਼ਨ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਲੋੜਵੰਦ ਮਰੀਜਾਂ ਦੇ ਆਪਰੇਸ਼ਨ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾਣਗੇ। ਮਿਤੀ 03 ਦਸੰਬਰ ਨੂੰ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਲਗਾਇਆ ਜਾਵੇਗਾ ਜੀ। ਰਾਤ ਵੇਲੇ ਸਮਾਗਮ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜੀ ਦਾ ਆਯੋਜਨ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।