ਐਡਵੋਕੇਟ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਕੀਤਾ ਇਜ਼ਹਾਰ

Punjab

ਅੰਮ੍ਰਿਤਸਰ, 27 ਨਵੰਬਰ-ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, ਜਿਨ੍ਹਾਂ ਵੱਲੋਂ ਸੁਪਰੀਮ ਕੋਰਟ ਦੇ ਬਤੌਰ ਜੱਜ ਵਜੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਕੁਲਦੀਪ ਸਿੰਘ ਨੇ ਪ੍ਰਦੂਸ਼ਣ ਅਤੇ ਵਾਤਾਵਰਣ ਦੇ ਮਾਮਲਿਆਂ ਵਿਚ ਮਿਸਾਲੀ ਫੈਸਲੇ ਸੁਣਾਏ। ਇਸ ਦੇ ਨਾਲ ਹੀ ਸਿੱਖ ਸੰਘਰਸ਼ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਵੀ ਕਰਵਾਈ। ਜਸਟਿਸ ਕੁਲਦੀਪ ਸਿੰਘ ਦਾ ਅਕਾਲ ਚਲਾਣਾ ਸਮਾਜ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ, ਜੋ ਪੂਰਾ ਨਹੀਂ ਹੋ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਸ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।