ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

ਪੰਜਾਬ

ਲੁਧਿਆਣਾ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ।
ਇਸ ਦੌਰਾਨ ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡੱਲੇਵਾਲ ਹਸਪਤਾਲ ਵਿੱਚ ਕੁਝ ਨਹੀਂ ਖਾ ਰਹੇ ਹਨ। ਉਨ੍ਹਾਂ ਨੇ ਸਿਰਫ ਪਾਣੀ ਅਤੇ ਕੈਂਸਰ ਦੀ ਦਵਾਈ ਲਈ ਹੈ।ਅੱਜ ਬੁੱਧਵਾਰ ਸਵੇਰੇ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਵਧ ਗਿਆ। ਜਦੋਂ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਜਾਂਚ ਕਰਨ ਆਈ ਤਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ।
ਦੂਜੇ ਪਾਸੇ ਮੰਗਲਵਾਰ ਰਾਤ ਨੂੰ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੇ ਸਨ। ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਥੇ ਮਿਲਣ ਨਹੀਂ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।