ਮਲੋਟ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਜ਼ਿਲ੍ਹਾ ਮੁਕਤਸਰ ਦੀ ਇੱਕ ਨਾਬਾਲਗ ਵਿਦਿਆਰਥਣ ਨੂੰ ਫਾਜ਼ਿਲਕਾ ਦੇ ਇੱਕ ਹੋਟਲ ਵਿੱਚ ਲਿਜਾ ਕੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਮਲੋਟ ਪੁਲਸ ਨੇ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ‘ਤੇ ਫਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਅੱਗੇ ਦਰਜ ਕਰਵਾਏ ਬਿਆਨਾਂ ਵਿੱਚ 17 ਸਾਲਾ ਵਿਦਿਆਰਥਣ ਨੇ ਦੱਸਿਆ ਕਿ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੀ ਹੈ। ਲੜਕੀ ਨੇ ਦੱਸਿਆ ਕਿ 15-20 ਦਿਨ ਪਹਿਲਾਂ ਉਸ ਦੀ ਮੁਲਾਕਾਤ ਰੋਹਿਤ ਵਾਸੀ ਸਨੇਹੀਆ ਫਾਜ਼ਿਲਕਾ ਨਾਲ ਹੋਈ ਸੀ।
ਲੜਕੀ ਨੇ ਪੁਲਸ ਨੂੰ ਦੱਸਿਆ ਕਿ ਸਕੂਲ ਦੀ ਛੁੱਟੀ ਸਮੇਂ ਦੌਰਾਨ ਰੋਹਿਤ ਉਸ ਨੂੰ ਮਿਲਣ ਆਉਂਦਾ ਸੀ। ਬੀਤੇ ਦਿਨ ਰੋਹਿਤ ਉਸ ਨੂੰ ਬਾਈਕ ‘ਤੇ ਫਾਜ਼ਿਲਕਾ ਵਿਖੇ ਇਕ ਹੋਟਲ ‘ਚ ਲੈ ਗਿਆ ਅਤੇ ਉਸ ਦੀ ਮਰਜ਼ੀ ਦੇ ਖਿਲਾਫ ਉਸ ਨਾਲ ਬਲਾਤਕਾਰ ਕੀਤਾ।





