7ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਆਤਮ ਹੱਤਿਆ, ਪੰਜਾਬ ਪੁਲਿਸ ਜਾਂਚ ‘ਚ ਜੁਟੀ

Published on: November 27, 2024 10:13 am

ਪੰਜਾਬ

ਜਲੰਧਰ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।
ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲੀਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ।
ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਲੜਕੀ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ ‘ਚ ਹੋਈ ਹੈ।ਪੁਲਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।