ਕਿਸਾਨ ਆਗੂ ਡੱਲੇਵਾਲ ਤੇ ਸੁਖਜੀਤ ਸਿੰਘ ਦਾ ਮਰਨ ਵਰਤ ਤੀਜੇ ਦਿਨ ‘ਚ ਦਾਖ਼ਲ

Punjab ਪੰਜਾਬ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੁੱਦਿਆਂ ‘ਤੇ ਫਰਵਰੀ ਮਹੀਨੇ ਤੋਂ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਅੱਜ 28 ਨਵੰਬਰ ਨੂੰ 70 ਸਾਲਾ ਬਜ਼ੁਰਗ ਅਤੇ ਕੈਂਸਰ ਤੋਂ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਦਾ ਲੁਧਿਆਣਾ ਦੇ ਡੀਐਮਸੀ ‘ਚ ਅਤੇ ਖਨੌਰੀ ਸਰਹੱਦ ‘ਤੇ ਸੁਖਜੀਤ ਸਿੰਘ ਹਰਦੋ ਝੰਡੇ ਦਾ ਮਰਨ ਵਰਤ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ। ਭਾਵੇਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਮੀਟਿੰਗ ਕਰਕੇ ਕਿਸਾਨਾਂ ਨੂੰ ਸ਼ਾਂਤ ਕਰੇਗੀ। ਜਦੋਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲਿਆਉਂਦੀ ਉਦੋਂ ਤੱਕ ਉਹ ਕਿਸੇ ਵੀ ਮੁੱਦੇ ‘ਤੇ ਗੱਲ ਨਹੀਂ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।