ਡੇਰਾ ਬਾਬਾ ਨਾਨਕ, 28 ਨਵੰਬਰ, ਦੇਸ਼ ਕਲਿੱਕ ਬਿਓਰੋ :
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ,ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਨੌਜਵਾਨ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਹਮੇਸ਼ਾ ਦੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੇ ਜੂਝਾਰੋ ਵਰਕਰਾਂ, ਸਮਰਥਕਾਂ ਅਤੇ ਵੋਟਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ,ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਵਿਕਾਸ ਅਤੇ ਹਿਤਾਂ ਲਈ ਤੁਹਾਡੇ ਸਭ ਦੇ ਸਹਿਯੋਗ ਨਾਲ ਰਲ ਮਿਲ ਕੇ ਕੰਮ ਕਰਦੇ ਰਹਾਂਗੇ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

ਸੁਖਜਿੰਦਰ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਵੱਲੋਂ ਚੋਣ ਵਿੱਚ ਸਮਰਥਨ ਦੇਣ ਲਈ ਕਾਂਗਰਸੀ ਵਰਕਰਾਂ ਦਾ ਕੀਤਾ ਧੰਨਵਾਦ : ਕਿਸ਼ਨ ਚੰਦਰ ਮਹਾਜ਼ਨ
Published on: November 28, 2024 5:56 pm