ਪਸ਼ੂ ਪਾਲਣ ਵਿਭਾਗ ਪਠਾਨਕੋਟ ਨੇ ਪਿੰਡ ਡੱਡਵਾਂ ‘ਚ ਲਗਾਇਆ ਪਸ਼ੂ ਜਾਗਰੂਕਤਾ ਕੈਂਪ

Punjab

ਪਠਾਨਕੋਟ, 29 ਨਵੰਬਰ, ਦੇਸ਼ ਕਲਿੱਕ ਬਿਓਰੋ :

ਅੱਜ ਸਿਵਲ ਪਸ਼ੂ ਹਸਪਤਾਲ ਘੋਹ ਦੇ ਅਧੀਨ ਪੈਂਦੇ ਪਿੰਡ ਡੱਡਵਾਂ ਵਿਖੇ ਮਾਨਯੋਗ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਗੁਰਮੀਤ ਸਿੰਘ ਖੁਡੀਆਂ ਦੀ ਯੋਗ ਅਗਵਾਈ ਹੇਠ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪਠਾਨਕੋਟ ਡਾਕਟਰ ਮੁਕੇਸ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਗੁਲਸ਼ਨ ਚੰਦ ਵੈਟਨਰੀ ਅਫ਼ਸਰ ਸਿਵਲ ਪਸ਼ੂ ਹਸਪਤਾਲ ਘੋਹ ਜ਼ਿਲਾ ਪਠਾਨਕੋਟ ਵੱਲੋਂ ਲਗਾਇਆ ਗਿਆ। ਇਸ ਕੈਂਪ ਵਿੱਚ 56 ਪਸ਼ੂ ਪਾਲਕਾਂ ਨੇ ਹਿੱਸਾ ਲਿਆ ਕੈਂਪ ਵਿੱਚ ਆਏ ਪਸ਼ੂ ਪਾਲਕਾਂ ਨੂੰ ਡਾਕਟਰ ਮੁਕੇਸ਼ ਕੁਮਾਰ ਗੁਪਤਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪਠਾਨਕੋਟ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਪਠਾਨਕੋਟ ਡਾਕਟਰ ਵਿਜੇ ਕੁਮਾਰ ਨੇ ਪਸ਼ੂ ਪਾਲਕਾਂ ਨੂੰ ਵਿਭਾਗ ਵੱਲੋਂ ਜ਼ੰਗੀ ਪੱਧਰ ਤੇ ਕੀਤੀ ਜਾ ਰਹੀ ਮੂੰਹ ਖੁਰ ਵੈਕਸੀਨ ਬਾਰੇ ਜਾਗਰੂਕ ਕੀਤਾ ਅਤੇ ਕਿਸਾਨ ਕਰੈਡਿਟ ਕਾਰਡ ਤਹਿਤ ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਰਜ਼ਾ ਲੈਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਵੈਟਨਰੀ ਅਫ਼ਸਰ ਘੋਹ ਡਾਕਟਰ ਗੁਲਸ਼ਨ ਕੁਮਾਰ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰੇਕ ਮਨੁੱਖ ਨੂੰ ਆਪਣੇ ਘਰ ਇਕ ਦੁੱਧ ਦੇਣ ਵਾਲਾ ਪਸ਼ੂ ਜ਼ਰੂਰ ਰੱਖਣਾ ਚਾਹੀਦਾ ਹੈ ਤਾਂ ਜੋ ਮਿਲਾਵਟੀ ਦੁੱਧ ਅਤੇ ਉਸ ਤੋਂ ਬਣੀਆਂ ਵਸਤਾਂ ਜਿਵੇਂ ਪਨੀਰ,ਦਹੀ ਅਤੇ ਖੋਹਾ ਆਦਿ ਦੀ ਮਿਲਾਵਟ ਤੋਂ ਬੱਚ ਕੇ ਆਪਣੇ ਬੱਚਿਆਂ ਦੀ ਤੰਦਰੁਸਤੀ ਵੱਲ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਤੇ ਆਏ ਹੋਏ ਪਸ਼ੂ ਪਾਲਕਾਂ ਦੇ 141 ਪਸ਼ੂਆਂ ਨੂੰ ਪੇਟ ਦੇ ਕੀੜੇ ਮਾਰ ਦਵਾਈ ਅਤੇ ਪਸ਼ੂਆਂ ਦੀ ਸਿਹਤ ਲ‌ਈ ਮਿਨਰਲ ਮਿਕਸਚਰ ਪਾਉਡਰ ਵੰਡਿਆ ਗਿਆ। ਇਸ ਮੌਕੇ ਤੇ ਸਰਪੰਚ ਡੱਡਵਾਂ ਅਨੀਤਾ ਰਾਣੀ, ਅਗਾਂਹ ਵਧੂ ਪਸ਼ੂ ਪਾਲਕ ਰਣਜੀਤ ਸਿੰਘ,ਕੇਵਲ ਸਿੰਘ,ਸਵਰਣ ਸਿੰਘ,ਕਰਨ ਸਿੰਘ, ਸੁਭਾਸ਼ ਸਿੰਘ,ਜੋਧ ਸਿੰਘ ਘੋਹ, ਜਸਵੰਤ ਸਿੰਘ ਕਾਹਨਪੁਰ,ਵਿਜੇ ਸਿੰਘ, ਸਚਿਨ ਸਿੰਘ,ਨੰਦ ਲਾਲ,ਗੰਧਰਵ ਸਿੰਘ, ਸਾਬਕਾ ਸਰਪੰਚ ਡੱਡਵਾਂ ਸਤੀਸ਼ ਕੁਮਾਰ, ਸਾਬਕਾ ਸਰਪੰਚ ਘੋਹ ਪੰਮੀ ਦੇਵੀ,ਬਿਮਲਾ ਦੇਵੀ,ਚੰਪਾ ਦੇਵੀ, ਵਜ਼ੀਰ ਸਿੰਘ ਆਦਿ ਪਸ਼ੂ ਪਾਲਕ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।