ਮਹਾਰਾਸ਼ਟਰ ‘ਚ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਪਲਟੀ, 12 ਯਾਤਰੀਆਂ ਦੀ ਮੌਤ

ਰਾਸ਼ਟਰੀ

ਮੁੰਬਈ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਮਹਾਰਾਸ਼ਟਰ ਦੇ ਗੋਦੀਂਆ ਵਿੱਚ ਅੱਜ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਬੱਸ ਹਾਦਸੇ ਵਿੱਚ 12 ਯਾਤਰੀਆਂ ਦੀ ਮੌਤ ਹੋ ਗਈ। 18 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 10 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਅਸਲ, ਮਹਾਰਾਸ਼ਟਰ ਰਾਜ ਟਰਾਂਸਪੋਰਟ ਕਾਰਪੋਰੇਸ਼ਨ ਦੀ ਸ਼ਿਵਸ਼ਾਹੀ ਬੱਸ (ਐਮਐਚ 09 ਈਐਮ 1273) ਭੰਡਾਰਾ ਤੋਂ ਗੋਦੀਂਆ ਆ ਰਹੀ ਸੀ। ਇਹ ਹਾਦਸਾ ਗੋਦੀਂਆ ਤੋਂ 30 ਕਿਲੋਮੀਟਰ ਪਹਿਲਾਂ ਖਜਰੀ ਪਿੰਡ ਨੇੜੇ ਵਾਪਰਿਆ।
ਲੋਕਾਂ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ 12.30 ਵਜੇ ਵਾਪਰੀ।ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਚਾਲਕ ਕੰਟਰੋਲ ਗੁਆ ਬੈਠਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਟਕਰਾ ਕੇ ਪਲਟ ਗਿਆ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।