ਸਿੱਧੂ ਜੋੜੇ ਨਾਲ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ, ਕਰੀਬੀਆਂ ‘ਤੇ ਹੀ ਲਾਏ ਇਲਜ਼ਾਮ

ਪੰਜਾਬ

ਪਟਿਆਲਾ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ‘ਚ ਰਹਿੰਦੇ ਇੱਕ ਐਨਆਰਆਈ ‘ਤੇ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦੇ ਗੰਭੀਰ ਦੋਸ਼ ਲਾਏ ਹਨ। ਇਹ ਮਾਮਲਾ ਰਣਜੀਤ ਐਵੀਨਿਊ ਸਥਿਤ ਐਸਸੀਓ (ਦੁਕਾਨ-ਕਮ-ਆਫ਼ਿਸ) ਨੰਬਰ 10 ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਹੈ। ਜਿਸ ਦੀ ਜਾਂਚ ਆਰਥਿਕ ਅਪਰਾਧ (ਈਓ) ਵਿੰਗ ਵੱਲੋਂ ਕੀਤੀ ਜਾ ਰਹੀ ਹੈ।
ਡਾਕਟਰ ਨਵਜੋਤ ਕੌਰ ਸਿੱਧੂ ਨੇ ਦੋਸ਼ ਲਾਇਆ ਹੈ ਕਿ ਅਮਰੀਕਾ ਸਥਿਤ ਐਨਆਰਆਈ ਅੰਗਦ ਪਾਲ ਸਿੰਘ ਨੇ ਆਪਣੇ ਮਾਮੇ ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਨਾਲ ਮਿਲ ਕੇ ਉਸ ਨਾਲ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਉਸ ਦੇ ਸਾਬਕਾ ਨਿੱਜੀ ਸਹਾਇਕ ਗੌਰਵ ਅਤੇ ਉਸ ਦੇ ਸਾਥੀ ਜਗਜੀਤ ਸਿੰਘ ਨੇ ਵੀ ਇਸ ਧੋਖਾਧੜੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।