ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ

ਸਿੱਖਿਆ \ ਤਕਨਾਲੋਜੀ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ

ਬਠਿੰਡਾ, 30 ਨਵੰਬਰ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ PSTET ਪ੍ਰੀਖਿਆ 2024 ਮਿਤੀ 1 ਦਸੰਬਰ 2024 ਦੇ ਮੱਦੇਨਜ਼ਰ ਜਾਰੀ ਕੀਤੇ ਹਨ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਲ੍ਹੇ ਚ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇ ਨਜ਼ਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।

ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟੇਸ਼ਨ, ਦੇਸ ਰਾਜ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ, ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਐਮਐਚਆਰ ਸੀਨੀਅਰ ਸੈਕੰਡਰੀ ਸਕੂਲ, ਐਮਐਸਡੀ ਸੀਨੀਅਰ ਪਬਲਿਕ ਸਕੂਲ, ਐਸਐਸਡੀ ਮੋਤੀ ਰਾਮ ਕਨੱਈਆ ਮਹਾਂ ਵਿਦਿਆਲਿਆ ਸਕੂਲ, ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਐਸਐਸਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੰਤ ਕਬੀਰ ਕੋਨਵੈਂਟ ਸਕੂਲ ਭੁਚੋ ਖੁਰਦ ਅਤੇ ਪੁਲਿਸ ਪਬਲਿਕ ਸਕੂਲ ਨੇੜੇ ਪੁਲਿਸ ਲਾਈਨ ਆਦਿ ਪ੍ਰੀਖਿਆ ਕੇਂਦਰ ਸ਼ਾਮਿਲ ਹਨ।

ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਉਕਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਜਿਹੀ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਇਹ ਹੁਕਮ 1 ਦਸੰਬਰ 2024 ਲਈ ਲਾਗੂ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।