ਵਿਧਾਇਕ ਸਵਨਾ ਦੀ ਅਗਵਾਈ ‘ਚ ਫਾਜ਼ਿਲਕਾ ਹਲਕੇ ਦੇ ਆਪ ਵਰਕਰਾਂ ਨੇ ਸ਼ੁਕਰਾਨਾ ਯਾਤਰਾ ਦਾ ਸਵਾਗਤ ਕੀਤਾ

ਫਾਜ਼ਿਲਕਾ, 26 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਜਿੱਤ ਦੀ ਖੁਸ਼ੀ ’ਚ ਅਤੇ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਤੇ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਕਰਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਦੀ ਧੰਨਵਾਦ ਯਾਤਰਾ (ਸ਼ੁਕਰਾਨਾ ਯਾਤਰਾ) ਕੱਢੀ ਗਈ ਹੈ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 26 ਨਵੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ […]

Continue Reading

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ, ਮੰਤਰੀਆਂ, ਲੀਡਰਾਂ ਅਤੇ ਹਜ਼ਾਰਾਂ ਸਮਰਥਕਾਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ […]

Continue Reading

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: SDM ਦਮਨਦੀਪ ਕੌਰ

‘ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਦੇ ਰਹੀ ਹੈ ਤੰਦਰੁਸਤ ਜੀਵਨ ਦੀ ਸੌਗਾਤ ਯੋਗਾ ਟ੍ਰੇਨਰ ਸੰਜੇ ਸਲੂਜਾ ਵੱਲੋਂ ਮੋਹਾਲੀ ਵਿਖੇ ਲਗਾਈਆਂ ਜਾ ਰਹੀਆਂ ਰੋਜ਼ਾਨਾ ਛੇ ਯੋਗਸ਼ਾਲਾਵਾਂ ਮੋਹਾਲੀ: 26 ਨਵੰਬਰ, 2024: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ। ਪੰਜਾਬ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਮੋਹਾਲੀ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ […]

Continue Reading

ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਮੰਗਾਂ ਮੰਨੀਆਂ, ਨੋਟੀਫਿਕੇਸ਼ਨ ਜਾਰੀ

ਭੱਤੇ ’ਚ ਹੋਇਆ ਵਾਧਾ, ਕੱਢੀਆਂ ਵਰਕਰਾਂ ਨੂੰ ਕੀਤਾ ਬਹਾਲ ਤੇ ਸੇਵਾ ਮੁਕਤੀ ਦੀ ਉਮਰ ’ਚ ਕੀਤਾ ਵਾਧਾ ਚੰਡੀਗੜ੍ਹ 26 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਜਨਰਲ ਸਕੱਤਰ ਸ਼ਕੁੰਤਲਾ ਸਰੋਏ, ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਮਚਾਕੀ, ਪਰਮਜੀਤ ਕੌਰ ਮੁੱਦਕੀ ਅਤੇ ਗੁਰਮਿੰਦਰ ਕੌਰ ਗੁਰਦਾਸਪੁਰ ਨੇ […]

Continue Reading

ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਕਰਨ ‘ਚ ਸਹਾਈ: ਵਿਧਾਇਕ ਬਣਾਂਵਾਲੀ

*ਦਿਵਿਆਂਗਜਨਾਂ ਦੀ ਭਲਾਈ ਲਈ ਯਤਨ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮਾਨਸਾ, 26 ਨਵੰਬਰ : ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਦੀ ਵੰਡ ਸਬੰਧੀ ਸਮਾਰੋਹ ਅੱਜ ਲਾਲਾ ਚਰੰਜੀ ਲਾਲ […]

Continue Reading

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼  

ਫ਼ਰੀਦਕੋਟ   26 ਨਵੰਬਰ, ਦੇਸ਼ ਕਲਿੱਕ ਬਿਓਰੋ                                               ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ  ਗਣਨਾ ਦਾ  ਆਗਾਜ਼  ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ […]

Continue Reading

ਪੰਜਾਬ ‘ਚ ਸਕੂਲ ਸਮੇਂ ਨੂੰ ਲੈ ਕੇ ਸਖ਼ਤ ਹੁਕਮ ਹੋਏ ਜਾਰੀ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ ਪੰਜਾਬ ਦੇ ਬਾਲ ਅਧਿਕਾਰ ਸੁਰੱਖਿਆ ਵਿਭਾਗ ਨੇ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਪੰਜਾਬ ਦੇ ਕਈ ਸਕੂਲਾਂ ਦਾ ਨੋਟਿਸ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਮੌਸਮ ਵਿੱਚ ਤਬਦੀਲੀ ਕਾਰਨ ਪੰਜਾਬ ਸਰਕਾਰ […]

Continue Reading