ਰਾਧਾ ਸੁਆਮੀ ਡੇਰੇ ‘ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਨੂੰ ਲੱਗੀ ਅੱਗ

Published on: December 1, 2024 11:52 am

ਪੰਜਾਬ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਫਤਿਹਾਬਾਦ ‘ਚ ਅੱਜ ਐਤਵਾਰ ਤੜਕੇ ਯਾਤਰੀਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਹਾਲਾਂਕਿ ਅੱਗ ਪੂਰੀ ਤਰ੍ਹਾਂ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਬੱਸ ‘ਚੋਂ ਸਾਰੀਆਂ ਸਵਾਰੀਆਂ ਨੂੰ ਉਤਾਰ ਚੁੱਕਾ ਸੀ। ਇਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 61 ਸ਼ਰਧਾਲੂ ਸਵਾਰ ਸਨ। ਉਹ ਸਿਰਸਾ ਦੇ ਸਿਕੰਦਰਪੁਰ ਸਥਿਤ ਰਾਧਾ ਸੁਆਮੀ ਡੇਰੇ ਵਿੱਚ ਸਤਿਸੰਗ ਲਈ ਜਾ ਰਿਹਾ ਸੀ। ਅੱਧ ਵਿਚਕਾਰ ਦੁਰਘਟਨਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੂਜੀ ਬੱਸ ਵਿੱਚ ਭੇਜ ਦਿੱਤਾ ਗਿਆ।11:35 AM

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।