ਸਿੱਖਾਂ ਦੇ ਮਨਾਂ ‘ਚ ਸੁਖਬੀਰ ਬਾਦਲ ਲਈ ਨਫ਼ਰਤ ਹੋ ਸਕਦੀ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਉਨ੍ਹਾਂ ‘ਤੇ ਗੋਲੀ ਚਲਾਓ : ਰਾਜਾ ਵੜਿੰਗ

ਪੰਜਾਬ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਗਲਤ ਹੈ। ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਚਾਹੀਦੀ ਸੀ। ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣਾ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ।
ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਬਦਹਾਲਤ ਨੂੰ ਦਰਸਾਉਂਦੀ ਹੈ। ਜੋ ਕੋਈ ਗੋਲੀ ਚਲਾਉਣ ਦਾ ਜਿੰਮੇਵਾਰ ਹੈ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੈਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਨ ਵਿੱਚ ਸੁਖਬੀਰ ਬਾਦਲ ਲਈ ਨਫ਼ਰਤ ਹੋ ਸਕਦੀ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਉਨ੍ਹਾਂ ‘ਤੇ ਗੋਲੀ ਚਲਾਓ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।