ਬਠਿੰਡਾ : ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਪੰਜਾਬ

ਬਠਿੰਡਾ, 7 ਦਸੰਬਰ, ਦੇਸ਼ ਕਲਿਕ ਬਿਊਰੋ :
ਬਠਿੰਡਾ ਦੇ ਪਿੰਡ ਸਰਦਾਰਗੜ੍ਹ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।
ਕਿਸਾਨ ਆਗੂ ਜਗਸੀਰ ਨੇ ਦੱਸਿਆ ਕਿ ਕੱਲ੍ਹ ਪੰਜਾਬ ਤੋਂ 101 ਕਿਸਾਨ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਵਧੇ ਸਨ। ਜਦੋਂ ਉਹ ਸੜਕ ਪਾਰ ਕਰਨ ਲੱਗੇ ਤਾਂ ਹਰਿਆਣਾ ਪੁਲਿਸ ਨੇ ਸਰਹੱਦ ਨੇੜੇ ਅੱਥਰੂ ਗੈਸ ਦੇ ਗੋਲੇ ਸੁੱਟੇ। ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿੱਚ ਰੋਸ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।