ਇਨੋਵਾ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ

ਪੰਜਾਬ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ’ਤੇ ਅੱਜ ਸਵੇਰੇ ਇੱਕ ਇਨੋਵਾ ਗੱਡੀ ਅਤੇ ਟਰੈਕਟਰ-ਟਰਾਲੀ ਦੀ ਜਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਦੋਨਾਂ ਵਾਹਨਾਂ ‘ਚ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਟਰੈਕਟਰ ਵੀ ਦੋ ਹਿੱਸਿਆਂ ’ਚ ਵੰਡ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ, ਟਰੈਕਟਰ-ਟਰਾਲੀ ’ਤੇ ਝੋਨਾ ਲੱਦਿਆ ਹੋਇਆ ਸੀ ਅਤੇ ਉਹ ਅਮ੍ਰਿਤਸਰ ਤੋਂ ਬਟਾਲਾ ਵੱਲ ਜਾ ਰਿਹਾ ਸੀ। ਜਦੋਂ ਟਰੈਕਟਰ ਵੇਰਕਾ ਬਾਈਪਾਸ ’ਤੇ ਦੂਨ ਸਕੂਲ ਦੇ ਨੇੜੇ ਪਹੁੰਚਿਆ, ਤਦ ਪਿੱਛੇ ਆ ਰਹੀ ਇਨੋਵਾ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਕਰਕੇ ਟਰੈਕਟਰ ਡਰਾਈਵਰ ਟਰੈਕਟਰ ਹੇਠਾਂ ਆ ਗਿਆ।
ਹਾਦਸੇ ਦੀ ਜਾਣਕਾਰੀ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲੀਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।