ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਅੱਜ ਆਖਰੀ ਤਾਰੀਕ

ਚੋਣਾਂ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਅੱਜ ਆਖਰੀ ਤਾਰੀਕ ਹੈ।
ਨਾਮਜ਼ਦਗੀ ਪੱਤਰ ਅੱਜ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਮੁਤਾਬਕ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਅਤੇ 14 ਦਸੰਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।