ਬਠਿੰਡਾ: ਕੁੱਲ 244 ਨਾਮਜ਼ਦਗੀ ਪੱਤਰ ਹੋਏ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

ਚੋਣਾਂ

ਬਠਿੰਡਾ, 12 ਦਸੰਬਰ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। 

ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਠਿੰਡਾ ਦੇ ਵਾਰਡ ਨੰਬਰ 48 ਲਈ 8, ਗੋਨਿਆਣਾ ਦੇ ਵਾਰਡ ਨੰਬਰ 9 ਲਈ 5, ਲਹਿਰਾ ਮੁਹੱਬਤ ਦੇ ਵਾਰਡ ਨੰਬਰ 3,5,8 ਅਤੇ 10 ਲਈ 17, ਨਥਾਣਾ ਦੇ ਵਾਰਡ ਨੰਬਰ 6 ਲਈ 4, ਰਾਮਪੁਰਾ ਫੂਲ ਦੇ ਵਾਰਡ ਨੰਬਰ 1-21 ਲਈ 109, ਮਹਿਰਾਜ ਦੇ ਵਾਰਡ ਨੰਬਰ 8 ਲਈ 4, ਕੋਠਾ ਗੁਰੂ ਦੇ ਵਾਰਡ ਨੰਬਰ 2 ਲਈ 4, ਭਾਈਰੂਪਾ ਦੇ ਵਾਰਡ ਨੰਬਰ 6 ਲਈ 8, ਮੌੜ ਦੇ ਵਾਰਡ ਨੰਬਰ 1 ਲਈ 5 ਅਤੇ ਤਲਵੰਡੀ ਸਾਬੋ ਦੇ ਵਾਰਡ ਨੰਬਰ 1-15 ਲਈ 80 ਨਾਮਜ਼ਦਗੀ ਪੱਤਰ ਦਾਖਲ ਹੋਏ।  

ਉਨ੍ਹਾਂ ਅੱਗੇ ਦੱਸਿਆ ਕਿ ਦੱਸਿਆ ਕਿ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਤੇ 14 ਦਸੰਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।