ਅਮਰੀਕਾ ਨੇ ਭਾਰਤ ਨੂੰ ਗੁਰਪਤਵੰਤ ਪੰਨੂ ਦੀ ਬੈਂਕ ਡਿਟੇਲ ਤੇ ਫ਼ੋਨ ਨੰਬਰ ਦੀ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ

ਕੌਮਾਂਤਰੀ

ਵਾਸਿੰਗਟਨ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਬੈਂਕ ਡਿਟੇਲ ਅਤੇ ਫ਼ੋਨ ਨੰਬਰ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇੰਡਿਆਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅਮਰੀਕੀ ਪੁਲਿਸ ਤੋਂ ਇਹ ਜਾਣਕਾਰੀ ਮੰਗੀ ਸੀ, ਪਰ ਕਾਨੂੰਨ ਦਾ ਹਵਾਲਾ ਦੇ ਕੇ ਮਨਾ ਕਰ ਦਿੱਤਾ ਗਿਆ।
ਇਹ ਮਾਮਲਾ 14 ਅਗਸਤ 2020 ਨੂੰ ਪੰਜਾਬ ਦੇ ਮੋਗਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਦੇ ਉੱਪਰ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਕਥਿਤ ਘਟਨਾ ਨਾਲ ਜੁੜਿਆ ਹੈ। ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ’ਤੇ ਦੋ ਲੋਕਾਂ ਨੇ ਸੁਰੱਖਿਆ ਦੀਆਂ ਰੁਕਾਵਟਾਂ ਨੂੰ ਤੋੜਦੇ ਹੋਏ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਉੱਪਰ ਖਾਲਿਸਤਾਨੀ ਝੰਡਾ ਲਹਿਰਾ ਦਿੱਤਾ ਸੀ।
ਇਸ ਦੌਰਾਨ ਤਿਰੰਗੇ ਦਾ ਵੀ ਅਪਮਾਨ ਕੀਤਾ ਗਿਆ ਸੀ।ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ ਸੀ। NIA ਨੂੰ ਸ਼ੱਕ ਹੈ ਕਿ ਇਹ ਪੰਨੂ ਦੇ ਕਹਿਣ ’ਤੇ ਕੀਤਾ ਗਿਆ ਸੀ। ਇਸ ਤੋਂ ਬਾਅਦ 5 ਸਤੰਬਰ 2020 ਨੂੰ NIA ਨੇ ਪੰਨੂ ਦੇ ਖ਼ਿਲਾਫ਼ ਕਈ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਸੀ।ਇਸ ਤੋਂ ਬਾਅਦ ਭਾਰਤੀ ਅਧਿਕਾਰੀਆਂ ਨੇ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।