‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ :

ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ ਸ਼ੀਤਕਾਲ ਸੈਸ਼ਨ ਦੌਰਾਨ ਸਦਨ ਵਿੱਚ ਪੇਸ਼ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਇਕ ਦੇਸ਼, ਇਕ ਚੋਣ’ ਉਤੇ ਬਣੀ ਕੋਵਿੰਦ ਕਮੇਟੀ ਦੀ ਰਿਪੋਰਟ 18 ਸਤੰਬਰ ਨੂੰ ਕੇਂਦਰੀ ਕੈਬਨਿਟ ਵਿਚੋਂ ਮਨਜ਼ੂਰੀ ਮਿਲ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।