ਮੋਦੀ ਕੈਬਨਿਟ ਦੀ ਅੱਠਵੀਂ ਮੀਟਿੰਗ ਅੱਜ

ਰਾਸ਼ਟਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਮੋਦੀ ਕੈਬਨਿਟ ਦੀ ਅੱਠਵੀਂ ਮੀਟਿੰਗ ਅੱਜ ਵੀਰਵਾਰ ਨੂੰ ਹੋਵੇਗੀ। ਇਸ ਵਿੱਚ ਸਦਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਕੁਝ ਬਿੱਲਾਂ ਨੂੰ ਪੇਸ਼ ਕਰਨ ਦੀ ਮਨਜ਼ੂਰੀ ਵੀ ਦਿੱਤੀ ਜਾ ਸਕਦੀ ਹੈ। ਪਿਛਲੀ ਮੀਟਿੰਗ ਵਿੱਚ ਪੈਨ ਕਾਰਡ ’ਤੇ QR ਕੋਡ ਲਗਾਉਣ ਅਤੇ ਵਿਦਿਆਰਥੀਆਂ ਲਈ ‘ਵਨ ਨੇਸ਼ਨ, ਵਨ ਸਬਸਕ੍ਰਿਪਸ਼ਨ ਸਕੀਮ’ ਦਾ ਐਲਾਨ ਕੀਤਾ ਗਿਆ ਸੀ।

ਜਿਕਰਯੋਗ ਹੈ ਕਿ ਮੋਦੀ ਕੈਬਨਿਟ ਦੀ 6 ਨਵੰਬਰ ਦੀ ਬੈਠਕ ਵਿੱਚ ਪੀਐਮ ਵਿਦਿਆਲਕਸ਼ਮੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸਦੇ ਤਹਿਤ ਹਾਇਰ ਐਜੂਕੇਸ਼ਨ ਲਈ 7.5 ਲੱਖ ਰੁਪਏ ਤੱਕ ਦੇ ਲੋਨ ’ਤੇ ਭਾਰਤ ਸਰਕਾਰ 75% ਕਰੈਡਿਟ ਗਾਰੰਟੀ ਦੇਵੇਗੀ। 8 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ 10 ਲੱਖ ਰੁਪਏ ਤੱਕ ਦੇ ਲੋਨ ’ਤੇ 3% ਵਿਆਜ ਅਨੁਦਾਨ ਵੀ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।