ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਚਰਖੀ ਦਾਦਰੀ ਸ਼ਹਿਰ ਵਿੱਚ ਬੀਤੀ ਰਾਤ ਇੱਕ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਛਰੇ ਲੱਗਣ ਕਾਰਨ ਬੱਚੀ ਦੀ ਮਾਂ ਵੀ ਜ਼ਖਮੀ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਚਰਖੀ ਦਾਦਰੀ ਵਿਖੇ ਦਾਖਲ ਕਰਵਾਇਆ ਗਿਆ ਹੈ।
ਵਿਆਹ ‘ਚ ਸ਼ਾਮਲ ਹੋਣ ਲਈ ਮਾਂ-ਧੀ ਆਪਣੇ ਪਰਿਵਾਰ ਨਾਲ ਝੱਜਰ ਤੋਂ ਚਰਖੀ ਦਾਦਰੀ ਪਹੁੰਚੀਆਂ ਸਨ। ਇਸ ਦੌਰਾਨ ਵਿਆਹ ਦੀ ਬਰਾਤ ‘ਚ ਆਏ ਕੁਝ ਨੌਜਵਾਨਾਂ ਨੇ ਪੈਲੇਸ ਦੇ ਬਾਹਰ ਹਵਾ ‘ਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸੂਚਨਾ ਮਿਲਣ ‘ਤੇ ਥਾਣਾ ਸਿਟੀ ਦੀ ਪੁਲਸ ਨੇ ਸਿਵਲ ਹਸਪਤਾਲ ਪਹੁੰਚ ਕੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।



