ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉਥੇ ਪਹੁੰਚੇ। ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇਹ ਸਾਰੇ ਅੰਮ੍ਰਿਤਸਰ ਪੁੱਜੇ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਜ਼ਾ ਪੂਰੀ ਕੀਤੀ।
ਇਸ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਯੋਗਦਾਨ ਪਾਇਆ।

ਸੁਖਬੀਰ ਸਿੰਘ ਬਾਦਲ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ
Published on: December 13, 2024 2:03 pm