ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ‘ਤੇ- ਡਿਪਟੀ ਕਮਿਸ਼ਨਰ

Punjab

ਸ੍ਰੀ ਮੁਕਤਸਰ ਸਾਹਿਬ: 16  ਦਸੰਬਰ, ਦੇਸ਼ ਕਲਿੱਕ ਬਿਓਰੋ
   ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ।
ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ,ਜਿਹਨਾਂ ਦਾ ਮਾਲ ਵਿਭਾਗ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਟਵਾਰੀਆਂ ਪਾਸ 1800 ਵਸੀਕੇ ਕਿਸੇ ਕਾਰਨ ਬਕਾਇਆ ਪਏ ਸਨ, ਇਹਨਾਂ ਦਾ ਵੀ ਨਿਪਟਾਰਾ ਹੋ ਚੁੱਕਾ ਹੈ, ਇਸ ਤਰ੍ਹਾਂ ਮਾਲ ਵਿਭਾਗ ਪਾਸ  ਬਕਾਇਆ ਪਏ ਸਾਰੇ ਇਹਨਾਂ ਇੰਤਕਾਲਾਂ ਅਤੇ ਵਸੀਕਿਆਂ ਦਾ ਨਿਪਟਾਰਾ ਵਿਸੇਸ਼ ਕੈਂਪ ਲਗਾ ਕੇ ਕਰ ਦਿੱਤਾ ਗਿਆ ਹੈ।  
ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦੀ ਇਸ ਪਹਿਲ ਕਦਮੀ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਜ਼ਿਲ੍ਹਾ ਪਸ਼ਾਸਨ ਦਾ ਨਾਮ ਉਚਾ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।