ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :
ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।
ਇਸ ਤੋਂ ਪਹਿਲਾਂ 13 ਦਸੰਬਰ ਨੂੰ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਲਈ ਮੁਲਤਵੀ ਕਰਨ ਲਈ ਮਨਾਵੇ।
ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।ਨਾਲ ਹੀ ਕਿਹਾ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸ਼ੰਭੂ ਬਾਰਡਰ ਤੇ ਡੱਲੇਵਾਲ ਕੇਸ ਦੀ ਸੁਣਵਾਈ
Published on: December 17, 2024 7:13 am