ਨਵੀਂ ਦਿੱਲੀ: 18 ਦਸੰਬਰ, ਦੇਸ਼ ਕਲਿੱਕ ਬਿਓਰੋ
ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕਿਸਾਨ ਗਠਿਤ ਕੀਤੀ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ ਜਾਂ ਉਨ੍ਹਾਂ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਉਹ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਸੁਪਰੀਮ ਕੋਰਟ ਉਨ੍ਹਾਂ ਦੇ ਵਿਚਾਰ ਸੁਣਨ ਲਈ ਤਿਆਰ ਹੈ। ਸੁਪਰੀਮ ਕੋਰਟ ਨੇ 23 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਵੀ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਬਹੁਤ ਮਹੱਤਵਪੂਰਨ ਹੈ। ਇਸ ਮਾਮਲੇ ਦੀ ਸੁਣਵਾਈ ਭਲਕੇ ਫਿਰ ਹੋਵੇਗੀ।

ਕਿਸਾਨ ਸਾਡੇ ਨਾਲ ਸਿੱਧੀ ਗੱਲ ਕਰਨ, ਅਸੀਂ ਸੁਣਾਂਗੇ: ਸੁਪਰੀਮ ਕੋਰਟ
Published on: December 18, 2024 3:32 pm