ਪਰੇਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ‘ਤੇ ਰੋਕ

ਸਿਹਤ

ਸ੍ਰੀ ਮੁਕਤਸਰ ਸਾਹਿਬ: 18 ਦਸੰਬਰ, ਦੇਸ਼ ਕਲਿੱਕ ਬਿਓਰੋ
                      ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।    
                    ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਤੇ ਅਗਲੇਰੀ  ਸਖਤ ਕਾਰਵਾਈ ਕੀਤੀ ਜਾਵੇਗੀ।
                     ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 9 ਫਰਵਰੀ 2025  ਤੱਕ ਲਾਗੂ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।