ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ

ਪੰਜਾਬ

ਸ੍ਰੀ ਮੁਕਤਸਰ ਸਾਹਿਬ 18 ਦਸੰਬਰ, ਦੇਸ਼ ਕਲਿੱਕ ਬਿਓਰੋ :

ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ  ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  19 ਦਸੰਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 21 ਦਸੰਬਰ  2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ  ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ / ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ,ਸੈਕਟਰ ਅਫਸਰ, ਚੋਣਾਂ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।